ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਮੂਨੇ ਲਏ ਜਾਣ: ਰੈੱਡੀ

ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਮੂਨੇ ਲਏ ਜਾਣ: ਰੈੱਡੀ
ਅਧਿਕਾਰੀਆਂ ਨੂੰ ਪੌਸ਼ਟਿਕ ਤੱਤਾਂ ਦੀ ਜਾਂਚ ਕਰਨ ਲਈ ਕੀਤੀ ਹਦਾਇਤ
ਚੰਡੀਗੜ•, 2 ਫਰਵਰੀ
ਪੰਜਾਬ ਦੇ ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵਰਤਾਏ ਜਾਂਦੇ ਮਿਡ-ਡੇਅ ਮੀਲ (ਐਮ.ਡੀ.ਐਮ.) ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ.ਰੈੱਡੀ ਨੇ ਅਧਿਕਾਰੀਆਂ ਨੂੰ ਉਕਤ ਸਕੀਮ ਤਹਿਤ ਬੱਚਿਆਂ ਨੂੰ ਵਰਤਾਏ ਜਾਂਦੇ ਭੋਜਨ ਦੇ ਸੈਂਪਲ ਲੈਣ ਦੀ ਹਦਾਇਤ ਕੀਤੀ ਹੈ। ਇਹ ਨਮੂਨੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਜਾਣਗੇ। ਉਨ•ਾਂ ਕਿਹਾ ਕਿ ਸਿਹਤ ਅਤੇ ਸਿੱÎਖਿਆ ਵਿਭਾਗ ਦੇ ਕਰਮਚਾਰੀਆਂ ਵੱਲੋਂ ਇਸ ਭੋਜਨ ਦੀ ਤਿਆਰੀ ਸਮੇਂ ਨਿਗਰਾਨੀ ਰੱਖੀ ਜਾਵੇ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ ਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਰੈਡੀ ਨੇ ਅੱਗੇ ਕਿਹਾ ਕਿ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਭੋਜਨ ਸਾਫ਼ ਸੁਥਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਭੋਜਨ ਖਾਣ ਤੋਂ ਪਹਿਲਾਂ ਹੱਥ ਧੋਣ ਲਈ ਪ੍ਰੇਰਿਤ ਕੀਤਾ ਜਾਵੇ। ਉਨ•ਾਂ ਦਾਅਵਾ ਕੀਤਾ ਕਿ ਅਜਿਹੀਆਂ ਕੋਸ਼ਿਸ਼ਾਂ ਸਕੂਲਾਂ ਵਿੱਚ ਮਿਡ-ਡੇਅ ਮੀਲ ਸਕੀਮ ਨੂੰ ਕਾਰਗਰ ਬਣਾਉਣ ਲਈ ਵਿੱਢੀਆਂ ਗਈਆਂ ਹਨ। ਉਨ•ਾਂ ਇਹ ਵੀ ਕਿਹਾ ਕਿ ਪਹਿਲਾਂ ਮਿੱਥੇ ਮਾਪਦੰਡਾਂ ਨੂੰ ਹੁਣ ਮੌਜੂਦਾ ਹਾਲਾਤ ਅਨੁਸਾਰ ਪੜਚੋਲਣ ਦੀ ਲੋੜ ਹੈ।
ਹੋਰ ਵਧੇਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨੇ ਕਿਹਾ ਕਿ ਬੱਚਿਆਂ ਲਈ ਪੌਸ਼ਟਿਕ ਤੇ ਵਧੀਆ ਗੁਣਵੱਤਾ ਦਾ ਭੋਜਨ ਯਕੀਨੀ ਬਣਾਉਣ ਹਿੱਤ ਲੈਬਾਰਟਰੀ ਜਾਂਚ ਲਈ ਭੋਜਨ ਦੇ ਨਮੂਨੇ ਭੇਜੇ ਜਾਣ ਲਈ ਵਿਚਾਰ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਭੋਜਨ ਪਕਾਉਣ ਲਈ ਪੀਣਯੋਗ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਇਸ ਦੀ ਨਿਯਮਤ ਜਾਂਚ ਨੂੰ ਲਾਜ਼ਮੀ ਤੌਰ 'ਤੇ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਇਸ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਭੋਜਣ ਬਣਾਉਣ ਲਈ ਸਾਫ-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਅਤੇ ਚੰਗੀ ਗੁਣਵੱਤਾ ਦਾ ਭੋਜਨ ਬਰਕਰਾਰ ਰੱਖਣ ਲਈ ਵੀ ਕਿਹਾ ਗਿਆ ਹੈ। ਆਂਗਨਵਾੜੀ ਅਤੇ ਸਕੂਲਾਂ ਨੂੰ ਹਰੇਕ ਵਿਦਿਆਰਥੀ ਦੀ ਸਿਹਤ ਤੇ ਵਜ਼ਨ ਸਬੰਧੀ ਵੇਰਵਿਆਂ ਨੂੰ ਦਰਸਾਉਂਦਾ ਇਕ ਮਾਸਿਕ ਗਰੋਥ ਕਾਰਡ ਬਣਾਉਣਾ ਹੋਵੇਗਾ। ਬੱਚਿਆਂ ਨੂੰ ਭੋਜਨ ਸੂਚੀ ਅਨੁਸਾਰ ਹੀ ਭੋਜਨ ਦਿੱਤਾ ਜਾਵੇਗਾ।
ਇਸ ਮੌਕੇ ਪ੍ਰਮੁੱਖ ਸਕੱਤਰ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਪੀ.ਐਸ ਸ਼ੇਰਗਿੱਲ, ਐਨ.ਐਚ.ਐਮ, ਐਮ.ਸੀ.ਐਚ ਤੇ ਸਿੱÎਖਿਆ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
--------------

Videos
ਮੇਨ ਪੇਜ-ਹੋਮ
post-image
ਮੇਨ ਪੇਜ-ਹੋਮ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ
post-image
ਮੇਨ ਪੇਜ-ਹੋਮ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ 'ਤੇ ਸਹੀ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ 'ਤੇ ਸਹੀ
post-image
ਮੇਨ ਪੇਜ-ਹੋਮ

ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ

ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ