ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ-ਵਿਧਾਇਕ ਪਾਹੜਾ

ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ-ਵਿਧਾਇਕ ਪਾਹੜਾ ਬੱਡੀ ਪ੍ਰੋਗਰਾਮ ਤਹਿਤ ਸੂਬੇ ਭਰ ਦੇ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ 

 ਰਾਜ ਭਰ ਵਿਚ 40 ਲੱਖ ਸਕੂਲ/ਕਾਲਜ ਦੇ ਵਿੱਦਿਆਰਥੀ ਅਤੇ 03 ਲੱਖ ਸਕੂਲ ਅਧਿਆਪਕਾਂ/ਕਾਲਜ ਲੈਕਚਰਾਰਾਂ ਨੂੰ ਕਵਰ ਕੀਤਾ ਜਾ ਰਿਹਾ ਗੁਰਦਾਸਪੁਰ, 

3 ਫਰਵਰੀ ( ) ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਨੂੰ ਨਸ਼ੇ ਮੁਕਤ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ ਅਤੇ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ। ਸ. ਪਾਹੜਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਮੂਹਿਕ ਸਹਿਯੋਗ ਨਾਲ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਕਾਨੂੰਨੀ ਕਾਰਵਾਈ ਅਤੇ ਨਸ਼ਾ ਮੁਕਤੀ ਰਣਨੀਤੀਆਂ ਸਿਰਫ ਤਾਂ ਹੀ ਲਾਭਦਾਇਕ ਹੋਣਗੀਆਂ ਜੇਕਰ ਨਵੇਂ ਵਿਅਕਤੀ ਨਸ਼ਾ ਕਰਨ ਵਿੱਚ ਨਾਂ ਪੈਣ ਅਤੇ ਸੰਵੇਦਨਸ਼ੀਲ ਵਿਅਕਤੀ ਜੋ ਕਿ ਨਸ਼ੇ ਦੀ ਦੁਰਵਰਤੋਂ ਦਾ ਸ਼ਿਕਾਰ ਹੋ ਸਕਦੇ ਹਨ, ਇਸ ਤੋਂ ਬਚੇ ਰਹਿਣ। ਇਸ ਮੰਤਵ ਦੀ ਪ੍ਰਾਪਤੀ ਲਈ ਇੱਕ ਵਿਆਪਕ ਰੋਕਥਾਮ ਰਣਨੀਤੀ ਤਿਆਰ ਕੀਤੀ ਗਈ ਹੈ। ਸ. ਪਾਹੜਾ ਨੇ ਅੱਗੇ ਦੱਸਿਆ ਕਿ ਨਸ਼ੇ ਦੀ ਦੁਰਵਰਤੋਂ ਵਿਰੁੱਧ ਲੜਨ ਲਈ ਰਾਜ ਦੇ ਸਾਰੇ ਸਕੂਲਾਂ/ਕਾਲਜਾਂ/ਯੁਨਿਵਰਸਟੀਆਂ ਵਿੱਚ ਬੱਡੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਅਤੇ ਨਸ਼ਾ ਰੋਕੂ ਅਫਸਰ ਰਾਹੀ ਵੀ ਲੋਕਾਂ ਨੂੰ ਨਸ਼ਿਆਂ ਵਿਰੁਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬੱਡੀ ਪ੍ਰੋਗਰਾਮ ਦਾ ਮਕਸਦ ਸਕੂਲਾਂ ਦੇ ਬੱਚਿਆਂ, ਕਾਲਜਾਂ/ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦੁਰਵਰਤੋਂ ਤੋਂ ਬਚਾਉਣਾ ਹੈ। ਬੱਡੀ ਪ੍ਰੋਗਰਾਮ ਵਿੱਚ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸ਼ਾਮਿਲ ਕੀਤੀਆਂ ਗਈਆਂ ਹਨ। ਬੱਡੀ ਪ੍ਰੋਗਰਾਮ ਦੇ ਹਿੱਸੇ ਵਜ੍ਹੋਂ ਵਿਦਿਆਰਥੀਆਂ ਨੂੰ ਸਕੂਲ/ਕਾਲਜ/ਯੂਨੀਵਰਸਿਟੀ ਦੇ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਉਸ ਸੰਸਥਾਂ ਦੇ ਸਟਾਫ/ਅਧਿਆਪਕਾਂ ਦੁਆਰਾ ਸਿੱਖਿਅਤ ਕੀਤਾ ਜਾਂਦਾ ਹੈ। ਇਸ ਪ੍ਰੋਗਰਾਮ ਦੇ ਤਹਿਤ ਲਗਭਗ 40 ਲੱਖ ਸਕੂਲ/ਕਾਲਜ ਦੇ ਵਿੱਦਿਆਰਥੀਆਂ ਅਤੇ 03 ਲੱਖ ਸਕੂਲ ਅਧਿਆਪਕਾਂ/ਕਾਲਜ ਲੈਕਚਰਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਵਿਧਾਇਕ ਸ. ਪਾਹੜਾ ਨੇ ਅੱਗੇ ਦੱਸਿਆ ਕਿ ਜਿਲ੍ਹੇ ਵਿੱਚ ਸਕੂਲ ਅਧਿਆਪਕਾਂ/ਕਾਲਜ/ਲੈਕਚਰਾਰਾਂ ਨੂੰ ਸਿਖਲਾਈ ਦੇਣ ਲਈ ਐਸ.ਟੀ.ਐਫ ਵਲੋਂ 329 ਮਾਸਟਰ ਟਰੇਨਰਾਂ ਨੂੰ ਸਿੱਖਲਾਈ ਦੇ ਦਿੱਤੀ ਜਾ ਚੁੱਕੀ ਹੈ। ਇਹ ਸਿੱਖਲਾਈ ਪ੍ਰਾਪਤ ਅਧਿਆਪਕ, ਲੈਕਚਰਾਰ ਵਿੱਦਿਅਕ ਸੰਸਥਾਵਾਂ ਵਿੱਚ ਬੱਚਿਆਂ ਨੂੰ ਸਿੱਖਲਾਈ ਦੇ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਬੱਡੀ ਪ੍ਰੋਗਰਾਮ ਤਹਿਤ ਰਾਜ ਭਰ ਵਿਚ 12,124 ਨੋਡਲ ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਸੀਨੀਅਰ ਬੱਡੀ 1, 20, 436 ਦੀ ਨਿਯੁਕਤ ਕੀਤੇ ਗਏ ਹਨ। 5,48,639 ਬੱਡੀ ਗਰੁੱਪ ਬਣਾਏ ਗਏ ਹਨ। ਗਠਿਤ ਬੱਡੀ ਗਰੁੱਪਾਂ ਵਿੱਚ 26,90,424 ਵਿੱਦਿਆਰਥੀ ਸ਼ਾਮਿਲ ਹਨ। ਉਨਾਂ ਅੱਗੇ ਦੱਸਿਆ ਕਿ ਉੱਚ ਸਿੱਖਿਆ, ਮੈਡੀਕਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਬੱਡੀ ਪ੍ਰੋਗਰਾਮ ਨੂੰ ਲਾਗੂ ਕਰ ਰਹੇ ਹਨ। ਬੱਡੀ ਪ੍ਰੋਗਰਾਮ ਦੇ ਤਹਿਤ ਗਤੀਵਿਧੀਆਂ ਦੀ ਨਿਗਰਾਨੀ ਲਈ ਡੀ.ਸੀ, ਐਸ.ਡੀ.ਐਮ, 4 ਰਾਜ ਪੱਧਰੀ ਨੋਡਲ ਅਫਸਰ, 88 ਜਿਲ੍ਹਾ ਨੋਡਲ ਅਫਸਰ ਅਤੇ ਐਸ.ਟੀ.ਐਫ ਅਫਸਰਾਂ ਦੇ ਸੀਨੀਅਰ ਅਫਸਰਾਂ ਦੇ ਵਟਸ-ਐਪ ਗਰੁੱਪ ਬਣਾਏ ਗਏ ਹਨ। ਸ. ਪਾਹੜਾ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਜਿਲੇ ਅੰਦਰ ਵੀ ਬੱਡੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀ ਜਿਥੇ ਆਪਣੇ ਘਰ ਵਿਚ ਨਸ਼ਿਆਂ ਦੇ ਪ੍ਰਭਾਵਾਂ ਵਿਰੁੱਧ ਜਾਗਰੂਕਤਾ ਲਿਆ ਰਹੇ ਹਨ ਉਸਦੇ ਨਾਲ ਆਲੇ-ਦੁਆਲੇ ਤੇ ਰਿਸ਼ਤੇਦਾਰਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵ ਵਿਰੁੱਧ ਜਾਗਰੂਕ ਕਰਨ ਲਈ ਬੱਡੀ ਪ੍ਰੋਗਰਾਮ ਲਾਹੇਵੰਦ ਸਾਬਤ ਹੋ ਰਹੇ ਹਨ।

Videos
ਮੇਨ ਪੇਜ-ਹੋਮ
post-image
ਮੇਨ ਪੇਜ-ਹੋਮ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ
post-image
ਮੇਨ ਪੇਜ-ਹੋਮ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ 'ਤੇ ਸਹੀ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ 'ਤੇ ਸਹੀ
post-image
ਮੇਨ ਪੇਜ-ਹੋਮ

ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ

ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ