arrow

ਨਸ਼ੀਲੇ ਕੈਪਸੂਲਾਂ ਅਤੇ ਟੀਕਿਆਂ ਸਮੇਤ ਨੌਜਵਾਨ ਗ੍ਰਿਫਤਾਰ

ਬਟਾਲਾ 1 ਜੁਲਾਈ-

ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੀ ਪੁਲਸ ਚੌਕੀ ਸਿੰਬਲ ਵਲੋਂ ਨਸ਼ੀਲੇ ਕੈਪਸੂਲਾਂ ਅਤੇ ਟੀਕਿਆਂ ਸਮੇਤ ਨੌਜਵਾਨ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆ ਹੈ

ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪੁਲਸ ਮੁਖੀ ਬਟਾਲਾ ਦੀਆਂ ਸਖਤ ਹਦਾਇਤਾਂ 'ਤੇ ਚਲਦਿਆਂ ਪੁਲਸ ਚੌਕੀ ਸਿੰਬਲ ਦੇ ਇੰਚਾਰਜ ਏ. ਐੱਸ. ਆਈ. ਪ੍ਰਕਾਸ਼ ਸਿੰਘ ਸੈਕਟਰੀ ਨੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਅਸ਼ਵਨੀ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਲੱਲੀਆਂ ਵਾਲੀ ਗਲੀ ਬਟਾਲਾ ਨੂੰ 190 ਨਸ਼ੀਲੇ ਕੈਪਸੂਲ ਪਾਰਵਾਨ ਸਪਾਸ, 20 ਟੀਕਿਆਂ ਬਿਨਾਂ ਲੇਬਲ ਅਤੇ 10 ਵਾਇਲਾਂ ਬਿਨਾਂ ਲੇਬਲ ਸਮੇਤ ਗ੍ਰਿਫਤਾਰ ਕੀਤਾ ਹੈਪੁਲਸ ਮੁਤਾਬਕ ਉਕਤ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ