arrow

ਇਰਾਕ ਤੋਂ ਪਰਤੇ ਨੌਜਵਾਨਾਂ ਦੇ ਪਰਿਵਾਰਾਂ ਤੱਕ ਪਹੁੰਚ ਕੀਤੀ ਜਾਵੇ-ਬਾਦਲ

ਜਲੰਧਰ 1 ਜੁਲਾਈ-

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਡਿਪਟੀ ਕਮਿਸ਼ਨਰਾਂ ਨੂੰ ਇਰਾਕ ਤੋਂ ਵਾਪਸ ਪਰਤੇ ਨੌਜਵਾਨਾਂ ਦੇ ਪਰਿਵਾਰਾਂ ਤੱਕ ਪਹੁੰਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਮੰਤਰੀਆਂ ਨੂੰ ਵੀ ਇਰਾਕ ਤੋਂ ਵਾਪਸ ਆਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਤਾਲਮੇਲ ਬਣਾਉਣ ਲਈ ਕਿਹਾ ਹੈ

ਮੁੱਖ ਮੰਤਰੀ ਨੇ ਕਿਹਾ ਹੈ ਕਿ ਇਰਾਕ 'ਚੋਂ ਜਿਹੜੇ ਨੌਜਵਾਨ ਵਾਪਸ ਆਏ ਹਨ, ਉਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਪਤਾ ਲਗਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਕਰ ਸਕੇ

ਮੁੱਖ ਮੰਤਰੀ ਨੇ ਇਰਾਕ 'ਚ ਗਏ ਹੋਏ ਨੌਜਵਾਨਾਂ ਜਾਂ ਜਿਹੜੇ ਨੌਜਵਾਨ ਇਰਾਕ ਤੋਂ ਵਾਪਸ ਆ ਰਹੇ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਇਸ ਦੀ ਸੂਚਨਾ ਦੇਣ ਤਾਂ ਜੋ ਇਨ੍ਹਾਂ ਨੌਜਵਾਨਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਸਕੇਜ਼ਿਕਰਯੋਗ ਹੈ ਕਿ ਅਜੇ ਤੱਕ ਵੀ ਇਰਾਕ 'ਚ ਬਹੁਤ ਸਾਰੇ ਭਾਰਤੀ ਫਸੇ ਹੋਏ ਹਨ ਅਤੇ ਇਨ੍ਹਾਂ 'ਚੋਂ ਕੁਝ ਨੌਜਵਾਨ ਵਾਪਸ ਆਪਣੇ ਪਰਿਵਾਰਾਂ 'ਚ ਪਰਤਣੇ ਸ਼ੁਰੂ ਹੋ ਗਏ ਹਨ