arrow

ਪੰਜਾਬ ਸਰਕਾਰ ਵਾਂਗ ਮੋਦੀ ਸਰਕਾਰ ਵੀ ਨਿਕਲੀ ਕਿਸਾਨਾਂ ਲਈ ਗੱਦਾਰ

ਤਰਨਤਾਰਨ 2 ਜੁਲਾਈ-

ਜਿਸ ਤਰ੍ਹਾਂ ਪੰਜਾਬ ਸਰਕਾਰ ਵਲੋਂ ਪਿਛਲੇ 7 ਸਾਲਾਂ ਦੌਰਾਨ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੇ ਹੋਏ ਕਿਸਾਨ ਭਰਾਵਾਂ ਨਾਲ ਝੂਠੇ ਵਾਅਦੇ ਕਰਕੇ ਮੁੜ ਗੱਦਾਰੀ ਕੀਤੀ ਜਾਂਦੀ ਰਹੀ ਹੈ ਉਸੇ ਤਰ੍ਹਾਂ ਸੈਂਟਰ ਵਿਚ ਮੋਦੀ ਸਰਕਾਰ ਬਣਨ 'ਤੇ ਵੀ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰਕੇ ਸਰਕਾਰ ਨੇ ਕਿਸਾਨੀ ਦੀ ਪਿੱਠ ਵਿਚ ਛੁਰਾ ਮਾਰਿਆ ਹੈ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਾ. ਧਰਮਬੀਰ ਅਗਨੀਹੋਤਰੀ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਪੰਜਾਬ ਵਿਚ ਰਾਜ ਕਰ ਰਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਤਾਂ ਪਹਿਲਾਂ ਹੀ ਮੰਡੀਆਂ ਵਿਚ ਕਿਸਾਨਾਂ ਨੂੰ ਬੁਰੀ ਤਰ੍ਹਾਂ ਰੋਲ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਸੀ ਪ੍ਰੰਤੂ ਹੁਣ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਬਣੀ ਕੇਂਦਰੀ ਐੱਨ. ਡੀ. ਏ. ਦੀ ਸਰਕਾਰ ਨੇ ਵੀ ਕਿਸਾਨ ਵਿਰੋਧੀ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਨਹਿਰੀ ਪਾਣੀ 'ਤੇ ਟੈਕਸ ਲਗਾ ਕੇ ਪਹਿਲਾਂ ਹੀ ਕਿਸਾਨਾਂ ਨੂੰ ਬੁਰੀ ਤਰ੍ਹਾਂ ਅਣਗੋਲਿਆ ਹੈ

ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਭ ਤੋਂ ਜਿਆਦਾ ਅੰਨ ਭੰਡਾਰਨ ਵਿਚ ਪੰਜਾਬ ਦਾ ਕਿਸਾਨ ਹਿੱਸਾ ਪਾਉਂਦਾ ਆਇਆ ਹੈ ਅਤੇ ਹਮੇਸ਼ਾ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਂਦਾ ਸੀਅੱਜ ਕਿਸਾਨ ਮੁੜ ਕਾਂਗਰਸ ਸਰਕਾਰ ਨੂੰ ਯਾਦ ਕਰ ਰਹੇ ਹਨਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ 'ਚੋਂ ਚੁੱਕੀ ਗਈ ਫਸਲ ਦੀ ਨਾਲੋ ਨਾਲ ਅਦਾਇਗੀ ਵੀ ਕੇਵਲ ਕਾਂਗਰਸ ਸਰਕਾਰ ਵੇਲੇ ਹੁੰਦੀ ਰਹੀ ਹੈ

ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀਡ ਦੀ ਹੱਡੀ ਹੁੰਦੇ ਹਨ, ਜਿਸ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਨੂੰ ਕਿਸਾਨੀ ਹਿੱਤਾਂ ਦਾ ਸਭ ਤੋਂ ਪਹਿਲਾਂ ਖਿਆਲ ਰੱਖਣ ਦੀ ਲੋੜ ਹੈ  ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਕਿਸਾਨ ਮਾਰੂ ਫੈਸਲੇ ਲਏ ਜਾਂਦੇ ਰਹੇ ਤਾਂ ਆਉਣ ਵਾਲੇ ਸਮੇਂ ਕਿਸਾਨਾਂ ਨੂੰ ਵੱਡੀ ਮੁਸ਼ਕਿਲ 'ਚੋਂ ਲੰਘਣਾ ਪੈ ਸਕਦਾ ਹੈਡਾ. ਅਗਨੀਹੋਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਵਾਲੇ ਕਿਸਾਨਾਂ ਨੂੰ ਲਗਾਤਾਰ ਜੇਲਾਂ ਵਿਚ ਬੰਦ ਕੀਤਾ ਹੈ ਅਤੇ ਲੋਕਤੰਤਰ ਦਾ ਘਾਣ ਕੀਤਾ ਹੈਜਿਸਦਾ ਜਵਾਬ ਲੋਕ ਆਉਣ ਵਾਲੇ ਸਮੇਂ ਵਿਚ ਜ਼ਰੂਰ ਦੇਣਗੇ