arrow

ਹਰਿਆਣਾ ਸਰਕਾਰ ਨੂੰ ਅਦਾਲਤ 'ਚ ਘਸੀਟਾਂਗੇ- ਮੱਕੜ

ਚੰਡੀਗੜ੍ਹ  7 ਜੁਲਾਈ-

ਹਰਿਆਣਾ ਲਈ ਵੱਖਰੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਐਲਾਨ ਦਾ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਤਿੱਖਾ ਵਿਰੋਧ ਕੀਤਾ ਹੈ। ਉਸ ਨੇ ਚੇਤਾਵਨੀ ਦਿੱਤੀ ਹੈ ਕਿ ਹਰਿਆਣਾ ਵਿਚ ਵੱਖਰੀ ਐੱਸ. ਜੀ. ਪੀ. ਸੀ. ਦਾ ਜੇ ਗਠਨ ਹੁੰਦਾ ਹੈ ਤਾਂ ਉਹ ਹਰਿਆਣਾ ਸਰਕਾਰ ਨੂੰ ਅਦਾਲਤ ਵਿਚ ਘਸੀਟੇਗੀ। ਐੱਸ. ਜੀ. ਪੀ. ਸੀ. ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਇਹ ਕਦਮ ਸੰਸਦ ਦੇ ਇਕ ਕਾਨੂੰਨ ਦੀ ਉਲੰਘਣਾ ਹੈ।

ਉਨਾਂ ਕਿਹਾ ਕਿ 7 ਜੁਲਾਈ ਨੂੰ ਹਰਿਆਣਾ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਯਾਦ ਪੱਤਰ ਦਿੱਤੇ ਜਾਣਗੇ। ਐੱਸ. ਜੀ. ਪੀ. ਸੀ. 'ਤੇ ਵੀ ਪੰਜਾਬ ਵਿਚ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਹੈ ਜਿਸ ਕਰਕੇ ਹੀ  ਉਸਨੇ ਹਰਿਆਣਾ ਸਰਕਾਰ ਦੇ ਇਸ ਕਦਮ ਦਾ ਵਿਰੋਧ ਕੀਤਾ ਹੈ। ਇਸ ਬਿੱਲ ਦੇ ਪਾਸ ਹੋਣ ਮਗਰੋਂ ਲਗਭਗ 72 ਗੁਰਦੁਆਰਿਆਂ ਤੋਂ ਸ਼੍ਰੋਮਣੀ ਕਮੇਟੀ ਦਾ ਕੰਟਰੋਲ ਖਤਮ ਹੋ ਜਾਵੇਗਾ। ਦੂਸਰੇ ਪਾਸੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਅਤੇ ਇਸ ਮੁੱਦੇ 'ਤੇ ਕੇਂਦਰ ਨੂੰ ਦਖਲ ਦੇਣ ਦੀ ਮੰਗ ਕੀਤੀ।