arrow

ਸਿੱਖਿਆ ਮੰਤਰੀ ਵੱਲੋਂ ਸਕੂਲ ਮੁਖੀ ਅਤੇ ਦੋ ਅਧਿਆਪਕ ਮੁਅੱਤਲ

ਚੰਡੀਗੜ੍ਹ, 10 ਜੁਲਾਈ-

ਸਿੱਖਿਆ ਮੰਤਰੀ ਨੇ ਸਰਕਾਰੀ ਹਾਈ ਸਕੂਲ ਸਨੇਤ (ਲੁਧਿਆਣਾ) ਵਿਖੇ ਬੀਤੇ ਦਿਨੀਂ ਸਕੂਲ ਸਮੇਂ ਦੌਰਾਨ ਬੱਚੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਕੂਲ ਦੀ ਮੁੱਖ ਅਧਿਆਪਕਾ ਅਤੇ ਦੋ ਹੋਰ ਅਧਿਆਪਕਾ ਨੂੰ ਤੁਰੰਤ ਪ੍ਰਭਾਨ ਨਾਲ ਮੁਅੱਤਲ ਕਰ ਦਿੱਤਾ। ਇਸ ਮਾਮਲੇ ਸਬੰਧੀ ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਨੂੰ ਵਿਸਥਾਰਤ ਜਾਂਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਕੂਲ ਸਮੇਂ ਦੌਰਾਨ ਵਾਪਰੀ ਇਹ ਘਟਨਾ ਬਹੁਤ ਹੀ ਨਿੰਦਣਯੋਗ ਤੇ ਸ਼ਰਮਨਾਕ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਕੂਲ ਅੰਦਰ ਅਨੁਸਾਸ਼ਨ ਲਈ ਜ਼ਿੰਮੇਵਾਰ ਸਕੂਲ ਮੁਖੀ ਜੋਗਿੰਦਰ ਕੌਰ ਅਤੇ ਸਕੂਲ ਅਧਿਆਪਕਾ ਤਰਵਿੰਦਰ ਕੌਰ ਤੇ ਯੋਜਨਾ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਲੁਧਿਆਣਾ ਨੂੰ ਸੌਂਪੀ ਗਈ ਹੈ ਜੋ ਘਟਨਾ ਦੀ ਮੁਕੰਮਲ ਜਾਂਚ ਕਰ ਕੇ ਰਿਪੋਰਟ ਸੌਂਪਣਗੇ ਜਿਸ ਦੇ ਅਗਾਂਹ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲਾਂ ਅੰਦਰ ਅਨੁਸਾਸ਼ਨ ਦੇ ਮਾਮਲੇ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ|