arrow

ਸਿੱਖਿਆ ਮੰਤਰੀ ਨੇ ਮਿਡ ਡੇਅ ਮੀਲ ਮਾਮਲੇ ਸਬੰਧੀ ਸੀ.ਈ.ਓ. ਕੋਲੋਂ ਰਿਪੋਰਟ ਮੰਗੀ

ਚੰਡੀਗੜ੍ਹ, 10 ਜੁਲਾਈ-

ਜਲੰਧਰ ਜ਼ਿਲੇ ਦੇ ਸਕੂਲ ਵਿੱਚ ਮਿਡ ਡੇਅ ਮੀਲ ਵਿੱਚ ਮਾਪਿਆਂ ਵੱਲੋਂ ਕੀਤੀ ਸ਼ਿਕਾਇਤ ਸਬੰਧੀ ਮੀਡੀਆ ਦੇ ਕੁਝ ਹਿੱਸੇ ਵਿੱਚ ਆਈਆਂ ਰਿਪੋਰਟਾਂ 'ਤੇ ਸਖਤ ਨੋਟਿਸ ਲੈਂਦਿਆਂ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਜਲੰਧਰ ਦੇ ਮੰਡਲ ਸਿੱਖਿਆ ਅਧਿਕਾਰੀ (ਸੀ.ਈ.ਓ.) ਕੋਲੋਂ 15 ਜੁਲਾਈ ਤੱਕ ਰਿਪੋਰਟ ਮੰਗੀ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲੀ ਬੱਚਿਆਂ ਨੂੰ ਮਿਡ ਡੇਅ ਮੀਲ ਵਿੱਚ ਵਧੀਆ ਮਿਆਰ ਦਾ ਖਾਣਾ ਵਰਤਾਉਣ ਲਈ ਵਚਨਬੱਧ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੰਡਲ ਸਿੱਖਿਆ ਅਧਿਕਾਰੀ 15 ਜੁਲਾਈ ਤੱਕ ਮਿਡ ਡੇਅ ਮੀਲ ਸਬੰਧੀ ਰਿਪੋਰਟ ਮੰਗੀ ਹੈ ਅਤੇ ਜਾਂਚ ਰਿਪੋਰਟ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਕਰਮਚਾਰੀ ਨੂੰ ਨਹੀਂ ਬਖਸ਼ਿਆ ਜਾਵੇਗਾ।