arrow

ਸਿਹਤ ਵਿਭਾਗ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਅਚਨਚੇਤ ਦੌਰੇ ਕਰਨ- ਜਿਆਣੀ

ਚੰਡੀਗੜ੍ਹ, 10 ਜੁਲਾਈ-

ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਸਬ ਡਵੀਜਨ, ਕਮਿਊਨਿਟੀ ਸਿਹਤ ਕੇਂਦਰਾਂ, ਮੁੱਢਲੇ ਸਿਹਤ ਕੇਂਦਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਂਉਦੀਆਂ ਪੇਂਡੂ ਡਿਸਪੈਂਸਰੀਆਂ ਦੇ ਅਚਨਚੇਤ ਦੌਰੇ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਲੋੜੀਨਦੇ ਕਦਮ ਉਠਾਉਣ।

ਇਸ ਸਬੰਧੀ ਹਦਾਇਤਾਂ ਜ਼ਾਰੀ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੇਂਡੂ ਇਲਾਕਿਆਂ ਵਿਚ ਕੰਮ ਕਰਦੇ ਸਰਕਾਰੀ ਡਾਕਟਰਾਂ ਨੂੰ ਪਹਿਲਾਂ ਹੀ ਹਦਾਇਤਾਂ ਜ਼ਾਰੀ ਕਰ ਦਿੱਤੀਆਂ ਹਨ ਕਿ ਉਹ ਆਪਣੀ ਡਿਊਟੀ ਪੁਰੀ ਤਨਦੇਹੀ ਨਾਲ ਕਰਨ ਅਤੇ ਸਮੇਂ ਦੇ ਪਾਬੰਦ ਰਹਿਣ। ਉਨ੍ਹਾਂ ਡਾਕਟਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕੁਤਾਹੀ ਨਾ ਕੀਤੀ ਜਾਵੇ ਕਿੳਂਕਿ ਉਹ ਖੁਦ ਵੀ ਪਿੰਡਾਂ ਦੇ ਦੌਰੇ ਕਰਨਗੇ ਅਤੇ ਸਿੱਧਾ ਲੋਕਾਂ ਨਾਲ ਗੱਲਬਾਤ ਕਰਕੇ ਡਾਕਟਰਾਂ ਦੀ ਫੀਡਬੈਕ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਹਸਪਤਾਲਾਂ/ਡਿਸਪੈਂਸਰੀ ਵਿਚ ਅਤੇ ਆਲੇ ਦੁਆਲੇ ਸਾਫ ਸਫਾਈ ਖਾਸ ਤੌਰ ਤੇ ਧਿਆਨ ਰੱਖਿਆ ਜਾਵੇ।

ਇਸ ਤੋਂ ਪਹਿਲਾਂ ਸ੍ਰੀ ਜਿਆਣੀ ਨੇ ਇੱਕ ਸਾਦੇ ਸਮਾਗਮ ਦੌਰਾਨ ਸਿਹਤ ਵਿਭਾਗ ਵਿਚ ਨਵੇਂ ਨਿਯੁਕਤ 17 ਰੇਡੀਓਗ੍ਰਾਫਰਾਂ ਨੂੰ ਨਿਣੁਕਤੀ ਅਤੇ ਪੋਸਟਿੰਗ ਪੱਤਰ ਵੰਡੇ। ਇਸ ਮੋਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਡਾਇਰੈਕਟਰ ਸ. ਕਰਨਜੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਿਰ ਸਨ।