arrow

ਭਾਰਤ 'ਚ ਕਸ਼ਮੀਰ ਦੇ ਰਲੇਵੇਂ ਨੂੰ ਕਦੀ ਨਹੀਂ ਸਵੀਕਾਰਿਆ- ਪਾਕਿ

ਇਸਲਾਮਾਬਾਦ , 11 ਜੁਲਾਈ-

ਪਾਕਿਸਤਾਨ ਨੇ ਅੱਜ ਕਿਹਾ ਕਿ ਉਸਨੇ ਕਦੀ ਭਾਰਤ ਵਿਚ ਕਸ਼ਮੀਰ ਦੇ ਰਲੇਵੇਂ ਨੂੰ ਸਵੀਕਾਰ ਨਹੀਂ ਕੀਤਾ ਅਤੇ ਇਹ ਮੁੱਦਾ ਸੁਲਝਣ ਤੱਕ  ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਮਤਾ ਲਾਗੂ ਰਹੇਗਾ।

ਪਾਕਿਸਤਾਨੀ ਵਿਦੇਸ਼ ਮੰਤਰਲੇ ਦੀ ਬੁਲਾਰਨ ਤਸਨੀਮ ਅਸਲਮ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਸਕੱਤਰ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਦੀ ਪ੍ਰਕਿਰਿਆ ਨਿਰਧਾਰਿਤ ਕਰਨ ਲਈ ਜਲਦੀ ਹੀ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਵਿਦੇਸ਼ ਸਕੱਤਰਾਂ ਦੀ ਮੀਟਿੰਗ ਸੰਬੰਧੀ ਵੀ ਉਸ ਵੇਲੇ ਸਹਿਮਤੀ ਬਣੀ ਸੀ ਜਦੋਂ ਪਾਕਿਸਤਾਨੀ ਪ੍ਰਧਾਨ ਨਵਾਜ਼ ਸ਼ਰੀਫ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ ਵਿਚ ਸ਼ਰੀਕ ਹੋਣ ਲਈ ਭਾਰਤ ਦੀ ਯਾਤਰਾ ਕੀਤੀ ਸੀ।