arrow

ਵਿਨੋਦ ਖੰਨਾ ਨੂੰ ਹਾਈ ਕੋਰਟ ਦਾ ਨੋਟਿਸ, ਸੁਣਵਾਈ 25 ਅਗਸਤ ਨੂੰ

ਚੰਡੀਗੜ੍ਹ , 11 ਜੂਲਾਈ-

ਲੋਕ ਸਭਾ ਚੋਣਾਂ ਦੌਰਾਨ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਧਾਰਮਿਕ ਚਿੰਨ੍ਹਾਂ ਦੇ ਇਸਤੇਮਾਲ ਦੇ ਮਾਮਲੇ 'ਚ ਗੁਰਦਾਸਪੁਰ ਤੋਂ ਸੰਸਦੀ ਮੈਂਬਰ ਵਿਨੋਦ ਖੰਨਾ ਨੂੰ ਨੋਟਿਸ ਜਾਰੀ ਕੀਤਾ ਸੀ। ਵਿਨੋਦ ਖੰਨਾ ਦੇ ਖਿਲਾਫ ਇਕ ਪੁਟੀਸ਼ਨ ਨੀਰਜ ਸਲੋਤਰਾ ਵਲੋਂ ਅਦਾਲਤ '11 ਜੁਲਾਈ ਨੂੰ ਦਾਇਰ ਕੀਤੀ ਗਈ ਸੀ। ਨੀਰਜ ਸਲੋਤਰਾ ਵਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ 'ਤੇ ਸੁਣਵਾਈ 25 ਅਗਸਤ ਨੂੰ ਹੋਣੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਧਾਰਮਿਕ ਚਿੰਨ੍ਹਾਂ ਦੇ ਮਾਮਲੇ 'ਚ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਵੀ ਇਸ ਮਾਮਲੇ 'ਚ ਮਾਣਯੋਗ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਸੀ। ਘੁਬਾਇਆ ਖਿਲਾਫ ਇਹ ਪਟੀਸ਼ਨ ਮਲੋਟ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਦਾਇਰ ਕੀਤੀ ਹੈ ਅਤੇ ਘੁਬਾਇਆ ਨੂੰ 15 ਅਗਸਤ ਤੱਕ ਮਾਣਯੋਗ ਅਦਾਲਤ 'ਚ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।

ਸ਼ੇਰ ਸਿੰਘ ਘੁਬਾਇਆ 'ਤੇ ਧਾਰਮਿਕ ਚਿੰਨ੍ਹਾਂ ਦੀ ਚੋਣ ਪ੍ਰਚਾਰ ਲਈ ਵਰਤੋਂ ਕਰਨ ਅਤੇ ਚੋਣ ਖਰਚੇ 'ਤੇ ਖਰਚ ਕੀਤੇ ਗਏ 17,60,000 ਰੁਪਏ ਛੁਪਾਉਣ ਦੇ ਦੋਸ਼ ਲਗਾਏ ਗਏ ਹਨ। 15 ਜੁਲਾਈ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਖਿਲਾਫ ਕਾਂਗਰਸੀ ਆਗੂ ਹਰਭਾਗ ਸਿੰਘ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕੀਤੀ ਜਾਣੀ ਹੈ।