arrow

ਕਿਹੜੀ ਇੰਡਸਟਰੀ ਲਿਆਉਣ ਦੀ ਗੱਲ ਕਰ ਰਹੀ ਹੈ ਪੰਜਾਬ ਸਰਕਾਰ- ਜਾਖੜ

ਲੁਧਿਆਣਾ , 14 ਜੁਲਾਈ-

ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਨੇ ਲੁਧਿਆਣਾ ਵਿਚ ਬਿਜਲੀ ਮੁੱਦੇ ਸਮੇਤ ਇੰਡਸਟਰੀ ਨਾਲ ਜੁੜੇ ਹੋਏ ਮੁੱਦਿਆਂ ਨੂੰ ਲੈ ਕੇ ਕਾਂਗਰਸ ਦੇ ਆਗੂਆਂ ਅਤੇ ਲੁਧਿਆਣਾ ਦੇ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ।

ਇਸ ਗੱਲਬਾਤ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਉਹ ਇਨ੍ਹਾਂ ਸਾਰੇ ਮੁੱਦਿਆਂ ਨੂੰ 15 ਜੁਲਾਈ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਚੁੱਕਣਗੇ। ਸੁਨੀਲ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਦੀ ਹਰ ਤਰ੍ਹਾਂ ਦੀ ਇੰਡਸਟਰੀ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹੈ ਨਾਲ ਹੀ ਇੰਸਪੈਕਟਰੀ ਰਾਜ, ਸੇਲ ਟੈਕਸ ਅਤੇ ਐਡਵਾਂਸ ਟੈਕਸਾਂ ਨੂੰ ਲੈ ਕੇ ਪ੍ਰੇਸ਼ਾਨੀ ਪੈਦਾ ਕੀਤੀ ਹੋਈ ਹੈ।

ਪੰਜਾਬ ਦੀ ਇੰਡਸਟਰੀ ਪੰਜਾਬ 'ਚੋਂ ਬਾਹਰ ਜਾ ਰਹੀ ਹੈ ਉਦਯੋਗ ਬੰਦ ਹੋ ਰਹੇ ਹਨ, ਦੂਜੇ ਪਾਸੇ ਪੰਜਾਬ ਸਰਕਾਰ ਸੂਬੇ ਵਿਚ ਦੂਸਰੇ ਸੂਬਿਆਂ ਦੀ ਇੰਡਸਟਰੀ ਲਿਆਉਣ ਦੀ ਗੱਲ ਕਰ ਰਹੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਉਹ ਇਨ੍ਹਾਂ ਸਾਰੇ ਮੁੱਦਿਆਂ ਨੂੰ 15 ਜੁਲਾਈ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਚੁੱਕਣਗੇ।