arrow

ਪੰਜਾਬ ਦੇ ਪੈਨਸ਼ਨਰ ਮੰਗਾਂ ਨੂੰ ਲੈ ਕੇ ਕਰਨਗੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ

ਫ਼ਿਰੋਜ਼ਪੁਰ, 14 ਜੁਲਾਈ-

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਆਗੂ ਓ. ਪੀ. ਗਾਬਾ, ਮਹਿੰਦਰ ਸਿੰਘ ਤੇ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ 'ਚ ਪੰਜਾਬ ਸਰਕਾਰ ਦੀ ਪੈਨਸ਼ਨਰਜ਼ ਮਾਰੂ ਨੀਤੀਆਂ ਦੀ ਨਿਖੇਧੀ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸੇਵਾ ਮੁਕਤ ਮੁਲਾਜ਼ਮਾਂ ਨੂੰ ਡੀ. ਏ. ਤੇ ਟੀ. ਏ. ਦੀਆਂ ਬਕਾਇਆ ਕਿਸ਼ਤਾਂ ਨਾ ਦੇ ਕੇ ਉਨ੍ਹਾਂ ਨੂੰ ਆਰਥਿਕ ਕੰਗਾਲੀ ਵੱਲ ਧੱਕ ਰਹੀ ਹੈ।

ਇਸ ਮੌਕੇ ਜਥੇਬੰਦੀ ਦੇ ਆਗੂ ਦੇਵ ਰਾਜ ਨਰੂਲਾ, ਅਜੀਤ ਸਿੰਘ ਸੋਢੀ ਤੇ ਦਰਸ਼ਨ ਸਿੰਘ ਨੇ ਆਖਿਆ ਕਿ ਸੂਬਾ ਸਰਕਾਰ ਨੇ ਪੈਨਸ਼ਨਰਾਂ ਦੇ ਬਕਾਇਆ ਸਬੰਧੀ ਜੋ ਗੈਰ ਸੰਵਿਧਾਨਿਕ ਹੁਕਮ ਜਾਰੀ ਕੀਤਾ ਹੈ, ਉਸ ਦੇ ਵਿਰੋਧ 'ਚ ਰਾਜ ਦੇ ਸਮੁੱਚੇ ਸੇਵਾ ਮੁਕਤ ਮੁਲਾਜ਼ਮ 17 ਜੁਲਾਈ ਨੂੰ ਅਰਥੀ ਫੂਕ ਮੁਜ਼ਾਹਰਾ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੱਢ ਕੇ ਰੋਸ ਜਤਾਉਣਗੇ।