arrow

ਸੁਖਬੀਰ ਬਾਦਲ ਨੇ 5 ਅਧਿਕਾਰੀਆਂ ਨੂੰ ਕੀਤਾ ਬਰਖਾਸਤ

ਚੰਡੀਗੜ੍ਹ, 15 ਜੁਲਾਈ-

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਮੰਗਲਵਾਰ ਨੂੰ ਇਕ ਏ. ਈ. ਟੀ. ਸੀ. ਅਤੇ 4 ਈ. ਟੀ. ਓ. ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨੌਕਰੀ ਤੋਂ ਬਰਖਾਸਤ ਕੀਤਾ ਗਿਆ ਏ. ਈ. ਟੀ. ਸੀ. ਬਲਜਿੰਦਰ ਸਿੰਘ ਜਲੰਧਰ ਵਿਖੇ ਤਾਇਨਾਤ ਸੀ ਅਤੇ ਇਕ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸੁਖਬੀਰ ਬਾਦਲ ਨੇ ਉਸ ਨੂੰ ਬਰਖਾਸਤ ਕੀਤਾ ਹੈ।

ਬਲਜਿੰਦਰ ਸਿੰਘ ਖਿਲਾਫ ਰਿਸ਼ਵਤ ਲੈਣ ਦੀ ਸ਼ਿਕਾਇਤ ਇਕ ਵਪਾਰੀ ਨੇ ਕੀਤੀ ਸੀ, ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ 3 ਈ. ਟੀ. ਓ. ਅਤੇ ਇਕ ਏ. ਈ. ਟੀ. ਸੀ. ਨੂੰ ਘਟੀਆ ਕਾਰਗੁਜ਼ਾਰੀ ਕਾਰਨ ਬਰਖਾਸਤ ਕੀਤਾ ਗਿਆ ਹੈ।