arrow

ਝੀਂਡਾ, ਨਲਵੀ ਅਤੇ ਹਰਮੋਹਿੰਦਰ ਚੱਠਾ ਪੰਥ 'ਚੋਂ ਛੇਕੇ ਗਏ

ਅੰਮ੍ਰਿਤਸਰ , 16 ਜੁਲਾਈ-

ਸ੍ਰੀ ਅਕਾਲ ਤਖਤ ਸਾਹਿਬ ਨੇ ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਲਈ ਬਣਾਈ ਗਈ ਐਡਹਾਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਅਤੇ ਹਰਮੋਹਿੰਦਰ ਸਿੰਘ ਚੱਠਾ ਨੂੰ ਸਿੱਖ ਪੰਥ 'ਚੋਂ ਛੇਕਣ ਦਾ ਹੁਕਮ ਜਾਰੀ ਕੀਤਾ ਹੈ। ਪੰਜ ਸਿੰਘ ਸਹਿਬਾਨਾਂ ਦੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਹੈ।

ਇਨ੍ਹਾਂ ਤਿੰਨਾਂ ਆਗੂਆਂ ਨੇ ਅਕਾਲ ਤਖਤ ਸਾਹਿਬ ਦੀ ਸਲਾਹ ਨੂੰ ਨਜ਼ਰ ਅੰਦਾਜ਼ ਕਰਕੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਹਰਿਆਣਾ ਸਰਕਾਰ ਦਾ ਸਾਥ ਦਿੱਤਾ ਸੀ। ਸ੍ਰੀ ਅਕਾਲ ਤਖਤ ਸਾਹਿਬ ਨੇ ਹਰਿਆਣਾ ਦੇ ਸਿੱਖਾਂ ਨੂੰ ਵੀ ਇਨ੍ਹਾਂ ਤਿੰਨਾਂ ਆਗੂਆਂ ਦੀ ਸਿਆਸੀ ਚਾਲ 'ਚ ਨਾ ਆਉਣ ਦੀ ਅਪੀਲ ਕੀਤੀ ਸੀ।

ਅਕਾਲ ਤਖਤ ਦੀ ਅਪੀਲ ਦੇ ਬਾਵਜੂਦ ਇਨ੍ਹਾਂ ਤਿੰਨਾਂ ਆਗੂਆਂ ਨੇ ਨਾ ਸਿਰਫ ਛੇ ਜੁਲਾਈ ਨੂੰ ਹਰਿਆਣਾ ਵਿਚ ਸਿੱਖ ਸੰਮੇਲਨ ਕਰਵਾਇਆ ਸੀ ਬਲਕਿ 11 ਜੁਲਾਈ ਨੂੰ ਹਰਿਆਣਾ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵੀ ਸਦਨ ਵਿਚ ਸ਼ਾਮਲ ਰਹੇ। 11 ਜੁਲਾਈ ਦੀ ਇਸ ਕਾਰਵਾਈ ਦੌਰਾਨ ਹੀ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ ਸੀ ਅਤੇ ਇਸ ਕਾਨੂੰਨ 'ਤੇ ਬਾਅਦ ਵਿਚ ਹਰਿਆਣਾ ਦੇ ਰਾਜਪਾਲ ਨੇ ਵੀ ਦਸਤਖਤ ਕਰ ਦਿੱਤੇ ਸਨ।