arrow

ਬੰਗਲੌਰ 'ਚ 6 ਸਾਲਾਂ ਬੱਚੀ ਨਾਲ ਸਕੂਲ 'ਚ ਸਮੂਹਿਕ ਜਬਰ ਜਨਾਹ

ਬੰਗਲੌਰ, 17 ਜੁਲਾਈ-

ਪੂਰਬੀ ਬੰਗਲੌਰ ਵਿਖੇ ਇਕ ਮੰਦਭਾਗੀ ਘਟਨਾ 'ਚ ਇਕ 6 ਸਾਲਾਂ ਬੱਚੀ ਨਾਲ ਸਕੂਲ 'ਚ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਸਕੂਲ ਦੇ ਬਾਹਰ ਮਾਤਾ ਪਿਤਾ ਵੱਲੋਂ ਵਿਰੋਧ ਕਰਦੇ ਹੋਏ ਕਿਹਾ ਕਿ ਅਧਿਕਾਰੀਆਂ ਨੇ ਮੁੱਦੇ ਨੂੰ ਦਬਾਉਣ ਲਈ ਆਪਣੇ ਅਧਿਕਾਰਾਂ ਦੀ ਵਰਤੋਂ ਕੀਤੀ ਹੈ।

ਜਾਂਚ ਅਧਿਕਾਰੀਆਂ ਮੁਤਾਬਿਕ ਜਮਾਤ ਇਕ ਦੀ ਵਿਦਿਆਰਥਣ ਨਾਲ ਸਕੂਲ ਦੇ ਦੋ ਸਟਾਫ ਕਰਮਚਾਰੀਆਂ ਨੇ ਸਮੂਹਿਕ ਜਬਰ ਜਨਾਹ ਕੀਤਾ। ਇਸ ਮਾਮਲੇ 'ਚ ਇਕ ਜਿਮ ਅਧਿਆਪਕ ਅਤੇ ਸੁਰੱਖਿਆ ਕਰਮਚਾਰੀ ਨੂੰ ਨਜ਼ਰਬੰਦ ਕੀਤਾ ਗਿਆ ਹੈ। ਪੀੜ੍ਹਤ ਲੜਕੀ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਘਟਨਾ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜਿਕਰਯੋਗ ਹੈ ਕਿ ਦੇਸ਼ ਵਿਚ ਔਰਤਾਂ ਖਿਲਾਫ ਜੁਲਮ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਇਹ ਘਟਨਾ ਜੋ ਇਕ ਸਕੂਲ ਕੈਂਪਸ ਵਿਚ ਵਾਪਰੀ ਹੈ ਇਸ ਨੇ ਸਿੱਧ ਕੀਤਾ ਹੈ ਕਿ ਭਾਰਤ 'ਚ ਇਹ ਸਮੱਸਿਆ ਬਹੁਤ ਗੰਭੀਰ ਬਣ ਚੁੱਕੀ ਹੈ।