arrow

ਗੁਰਦੁਆਰਿਆਂ 'ਤੇ ਸਿੱਧਾ ਕੰਟਰੋਲ ਚਾਹੁੰਦੀ ਹੈ ਹਰਿਆਣਾ ਦੀ ਸਰਕਾਰ-ਹਰਸਿਮਰਤ

ਨਵੀਂ ਦਿੱਲੀ, 17 ਜੁਲਾਈ-

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਰਿਆਣਾ 'ਚ ਵੱਖਰੀ ਕਮੇਟੀ ਦੇ ਗਠਨ ਨੂੰ ਗੈਰ ਸੰਵਿਧਾਨਿਕ ਦੱਸਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਦਾ ਇਹ ਕਦਮ ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਸਿੱਧੀ ਦਖਲ-ਅੰਦਾਜ਼ੀ ਹੈ।

ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਸਿਮਰਤ ਨੇ ਕਿਹਾ ਕਿ ਇਸ ਕਾਨੂੰਨ 'ਚ ਕਿਹਾ ਗਿਆ ਹੈ ਕਿ ਹਰਿਆਣਾ ਦੀ ਵੱਖਰੀ ਕਮੇਟੀ ਅਹੁਦੇਦਾਰਾਂ ਨੂੰ ਸਰਕਾਰ ਤਨਖਾਹ ਦੇਵੇਗੀ। ਇਸ ਤਰੀਕੇ ਹਰਿਆਣਾ ਦੀ ਸਰਕਾਰ ਨੇ ਗੁਰਦੁਆਰਿਆਂ ਦਾ ਕੰਟਰੋਲ ਸਿੱਧਾ ਆਪਣੇ ਹੱਥ 'ਚ ਲੈਣ ਦੀ ਸਾਜਿਸ਼ ਰਚੀ ਹੈ। ਹਰਸਿਮਰਤ ਨੇ ਕਿਹਾ ਕਿ ਇਸ ਪੂਰੇ ਮਾਮਲੇ 'ਚ ਅਕਾਲੀ ਦਲ ਦੇ ਸੀਨੀਅਰ ਆਗੂ ਕੇਂਦਰ ਸਰਕਾਰ ਦੇ ਸੰਪਰਕ 'ਚ ਹਨ ਅਤੇ ਇਸ ਮਾਮਲੇ 'ਤੇ ਅਕਾਲੀ ਦਲ ਅਤੇ ਸਿੱਖ ਸਮਾਜ ਦਾ ਪੱਖ ਕੇਂਦਰ ਸਰਕਾਰ ਅੱਗੇ ਰੱਖਿਆ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਬਾਦਲ ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਰਾਜਸਭਾ ਮੈਂਬਰ ਨਰੇਸ਼ ਗੁਜਰਾਲ ਅਤੇ ਹੋਰ ਸੀਨੀਅਰ ਆਗੂ ਇਸ ਮਾਮਲੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮਿਲੇ ਸਨ। ਕੇਂਦਰ ਸਰਕਾਰ ਨੇ ਅਕਾਲੀ ਦਲ ਨੂੰ ਇਸ ਮਾਮਲੇ 'ਚ ਕਾਨੂੰਨ ਦੇ ਮੁਤਾਬਕ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।