arrow

ਸੁਪਰੀਮ ਕੋਰਟ ਨੇ 1993 ਸੂਰਤ ਬੰਬ ਧਮਾਕਿਆਂ ਦੇ ਸਾਰੇ 11 ਦੋਸ਼ੀਆਂ ਨੂੰ ਬਰੀ ਕੀਤਾ

ਨਵੀਂ ਦਿੱਲੀ, 18 ਜੁਲਾਈ-

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1993 ਦੇ ਸੂਰਤ ਬੰਬ ਧਮਾਕਿਆਂ ਦੇ ਸਾਰੇ 11 ਦੋਸ਼ੀਆਂ ਨੂੰ ਬਰੀ ਕਰ ਦਿੱਤਾ। ਗੌਰਤਲਬ ਹੈ ਕਿ ਇਨ੍ਹਾਂ ਧਮਾਕਿਆਂ 'ਚ ਇੱਕ ਸਕੂਲੀ ਬੱਚੀ ਦੀ ਮੌਤ ਹੋ ਗਈ ਸੀ ਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਸੁਪਰੀਮ ਕੋਰਟ ਦਾ ਇਹ ਫੈਸਲਾ ਗੁਜਰਾਤ ਸਰਕਾਰ ਲਈ ਵੱਡਾ ਝਟਕਾ ਹੈ।

ਜੱਜ ਟੀਐਸ ਠਾਕੁਰ ਦੇ ਅਗਵਾਈ ਵਾਲੀ ਪੀਠ ਨੇ ਟਾਡਾ ਕੋਰਟ ਦੇ ਫੈਸਲੇ ਨੂੰ ਖਾਰਜ ਕਰਦੇ ਹੋਏ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ। ਟਾਡਾ ਕੋਰਟ ਨੇ 2008 'ਚ ਸਾਰਿਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਵੱਖ - ਵੱਖ ਸਜ਼ਾ ਸੁਣਾਈ ਸੀ। ਵੱਧ ਤੋਂ ਵੱਧ ਸਜ਼ਾ 20 ਸਾਲ ਤੱਕ ਦੀ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੀ ਕੁੱਝ ਦੋਸ਼ੀਆਂ ਦੀ ਸਜ਼ਾ ਵਧਾਉਣ ਤੇ ਕੁੱਝ ਦੋਸ਼ੀਆਂ ਨੂੰ ਬਰੀ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਅਪੀਲ ਨੂੰ ਵੀ ਖਾਰਜ ਕਰ ਦਿੱਤਾ।