arrow

ਬਾਦਲ ਦੀ ਕੋਸ਼ਿਸ਼ ਰੰਗ ਲਿਆਈ, ਹਰਿਆਣਾ ਦੇ ਮੁੱਖ ਸਕੱਤਰ ਨੂੰ ਕੇਂਦਰ ਦੀ ਚਿੱਠੀ

ਨਵੀਂ ਦਿੱਲੀ, 18 ਜੁਲਾਈ-

ਹਰਿਆਣਾ ਵਿਧਾਨ ਸਭਾ ਵਲੋਂ ਸੂਬੇ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਿੱਲ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਵਿਰੋਧ 'ਚ ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਡੇਰਾ ਲਾ ਕੇ ਬੈਠੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਰੰਗ ਲਿਆਉਂਦੀਆਂ ਨਜ਼ਰ ਆ ਰਹੀਆਂ ਹਨ।

ਕੇਂਦਰੀ ਗ੍ਰਹਿ ਸਕੱਤਰ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਤਿੰਨ ਸਫਿਆਂ ਦੀ ਇਕ ਚਿੱਠੀ ਲਿਖ ਕੇ ਹਰਿਆਣਾ ਵਿਧਾਨ ਸਭਾ ਵਲੋਂ ਪਾਸੇ ਕੀਤੇ ਗਏ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨ ਨੂੰ ਗੈਰ ਸੰਵਿਧਾਨਿਕ ਕਰਾਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਨੂੰ ਲਿਖਿਆ ਹੈ ਕਿ ਉਹ ਬਿੱਲ ਦੇ ਗੈਰ ਸੰਵਿਧਾਨਿਕ ਹੋਣ ਦੀ ਜਾਣਕਾਰੀ ਤੁਰੰਤ ਹਰਿਆਣਾ ਦੇ ਗਵਰਨਰ ਨੂੰ ਦੇਣ।

ਇਸ ਚਿੱਠੀ 'ਚ ਇਹ ਵੀ ਲਿਖਿਆ ਗਿਆ ਹੈ ਕਿ ਸੂਬੇ 'ਚ ਸੰਵਿਧਾਨਿਕ ਸੰਕਟ ਪੈਦਾ ਹੋਣ ਤੋਂ ਪਹਿਲਾਂ ਗਵਰਨਰ ਇਸ ਕਾਨੂੰਨ ਨੂੰ ਦਿੱਤੀ ਗਈ ਆਪਣੀ ਮਨਜ਼ੂਰੀ ਵਾਪਸ ਲੈਣ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲਿਖਿਆ ਹੈ ਕਿ ਇਹ ਅੰਤਰਰਾਜੀ ਮਾਮਲਾ ਹੈ ਅਤੇ ਇਕ ਸੂਬੇ ਨੂੰ ਇਸ ਮੁੱਦੇ 'ਤੇ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਚਿੱਠੀ ਹਰਿਆਣਾ ਦੇ ਮੁੱਖ ਸਕੱਤਰ ਕੋਲ ਪਹੁੰਚ ਚੁੱਕੀ ਹੈ।