arrow

ਬਾਦਲ ਨੂੰ ਲੱਭ ਕੇ ਲਿਆਉਣ ਵਾਲੇ ਨੂੰ ਮੂਹੋਂ ਮੰਗਿਆ ਇਨਾਮ-ਭਗਵੰਤ ਮਾਨ

ਸੰਗਰੂਰ  26 ਜੂਨ-

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਹੁਣ ਇਰਾਕ 'ਚ ਫਸੇ ਨੌਜਵਾਨਾਂ ਦੇ ਮਾਮਲੇ 'ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਲੱਭ ਕੇ ਲਿਆਉਣ ਵਾਲੇ ਵਿਅਕਤੀ ਨੂੰ ਮੂਹੋਂ ਮੰਗਿਆ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ. ਬਾਦਲ ਕਿਤੇ ਗੁੰਮ ਹੋ ਗਏ ਹਨ, ਇਸ ਲਈ ਉਨ੍ਹਾਂ ਤੋਂ ਜਲਦੀ ਤੋਂ ਜਲਦੀ ਲੱਭਿਆ ਜਾਵੇ।

ਅਸਲ 'ਚ ਇਰਾਕ 'ਚ ਫਸੇ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਦੀ ਕੋਈ ਕਿਤੇ ਵੀ ਦਿਖਾਈ ਨਹੀਂ ਦੇ ਰਹੀ ਹੈ ਅਤੇ ਕਈ ਦਿਨਾਂ ਤੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਨਜ਼ਰ ਨਹੀਂ ਆਏ, ਜਿਸ ਕਾਰਨ ਭਗਵੰਤ ਮਾਨ ਨੇ ਸ. ਬਾਦਲ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਫਿਲਹਾਲ ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਭਗਵੰਤ ਮਾਨ ਨੇ ਇਸ ਐਲਾਨ ਤੋਂ ਬਾਅਦ ਸ. ਪ੍ਰਕਾਸ਼ ਸਿੰਘ ਬਾਦਲ ਦਾ ਕੀ ਤਰਕ ਆਉਂਦਾ ਹੈ।