arrow

ਬੀ.ਡੀ.ਪੀ.ਓਜ਼ ਨੂੰ ਪੇਂਡੂ ਸਿਹਤ ਸੇਵਾਵਾਂ ਦੀ ਮਾਨੀਟਰਿੰਗ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ 26 ਜੂਨ-

ਪੰਜਾਬ ਦੇ ਪਿੰਡਾਂ ਵਿਚ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾਂ ਨੇ ਬੀ.ਡੀ.ਪੀ.ਓਜ਼ ਨੂੰ ਆਦੇਸ਼ ਦਿੱਤੇ ਹਨ ਕਿ ਉਹ ਹਫਤੇ ਵਿਚ ਘੱਟੋ ਘੱਟ ਇੱਕ ਵਾਰ ਪਿੰਡਾਂ ਵਿਚ ਚਲ ਰਹੀਆਂ ਪੇਂਡੂ ਸਿਹਤ ਡਿਸਪੈਂਸਰੀਆਂ ਅਤੇ ਪਸ਼ੂਆਂ ਦੇ ਹਸਪਤਾਲਾਂ ਵਿਚ ਕੰਮ ਕਰਦੇ ਸਮੂਹ ਸਟਾਫ ਦੀ ਮਾਨੀਟਰਿੰਗ ਕਰਨ।

ਉਹਨ੍ਹਾਂ ਕਿਹਾ ਕਿ ਜਿਹੜਾ ਵੀ ਸਟਾਫ ਡਿਊਟੀ ਤੋਂ ਗੈਰ-ਹਾਜ਼ਰ ਪਾਇਆ ਜਾਵੇਗਾ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਵਿਭਾਗ ਪਿੰਡਾਂ ਵਿਚ ਵਧੀਆ ਸਿਹਤ ਸਹੂਲਤਾਂ ਲਈ ਵਚਨਬੱਧ ਹੈ ਇਸ ਲਈ ਪਿੰਡਾਂ ਵਿਚ ਡਿਸਪੈਂਸਰੀਆਂ ਅਤੇ ਹਸਪਤਾਲਾਂ ਨੂੰ ਵਧੀਆ ਬਣਾਇਆ ਜਾਵੇਗਾ ਤਾਂ ਕਿ ਇਲਾਜ ਲਈ ਉਨ੍ਹਾਂ ਨੂੰ ਸ਼ਹਿਰਾਂ ਵੱਲ੍ਹ ਨਾ ਭੱਜਣਾ ਪਵੇ। ਉਨ੍ਹਾਂ ਵੈਟਰਨਰੀ ਅਤੇ ਸਿਹਤ ਡਿਸਪੈਂਸਰੀਆਂ ਦੇ ਸਟਾਫ ਵਲੋਂ ਬੀ.ਡੀ.ਪੀ.ਓਜ਼ ਨਾਲ ਵਧੀਆ ਤਾਲਮੇਲ ਰੱਖਣ ਤਾਂ ਕਿ ਪੰਜਾਬ ਦੇ ਪੇਂਡੂ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੇਲਣੀ ਪਵੇ।