arrow

ਪੱਛਮੀ ਬੰਗਾਲ ਦੇ ਰਾਜਪਾਲ ਐੱਮ. ਕੇ. ਨਾਰਾਇਣ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ 30 ਜੂਨ-

ਪੱਛਮੀ ਬੰਗਾਲ ਦੇ ਰਾਜਪਾਲ ਐੱਮ. ਕੇ. ਨਾਰਾਇਣ ਨੇ ਸੋਮਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾਸ਼੍ਰੀ ਨਾਰਾਇਣ ਨੇ ਅਗਸਤਾ ਵੇਸਟਲੈਂਡ ਵੀ. ਵੀ. ਆਈ. ਪੀ. ਹੈਲੀਕਾਪਟਰ ਖਰੀਦ ਘੁਟਾਲਾ ਮਾਮਲੇ ਨੂੰ ਲੈ ਕੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਕੀਤੀ ਗਈ ਪੁੱਛ-ਗਿੱਛ ਦੇ ਕੁਝ ਦਿਨ ਬਾਅਦ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈਸੀ. ਬੀ. ਆਈ. ਨੇ 27 ਜੂਨ ਨੂੰ ਇਸ ਮਾਮਲੇ ਦੇ ਗਵਾਹ ਦੇ ਰੂਪ 'ਚ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਸੀ

ਕੇਂਦਰ 'ਚ ਰਾਸ਼ਟਰੀ ਜਨਤਾਂਤਰਿਕ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਸ਼੍ਰੀ ਨਾਰਾਇਣ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਚੌਥੇ ਰਾਜਪਾਲ ਹਨਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼, ਛੱਤੀਸਗੜ੍ਹ ਅਤੇ ਨਾਗਾਲੈਂਡ ਦੇ ਰਾਜਪਾਲ ਅਸਤੀਫਾ ਦੇ ਚੁੱਕੇ ਹਨ